ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਪਿੰਡ ਜੱਲੂਪੂਰ ਖੇੜਾ ‘ਚ ਖੁਸ਼ੀ ਦੀ ਲਹਿਰ

You are currently viewing ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਪਿੰਡ ਜੱਲੂਪੂਰ ਖੇੜਾ ‘ਚ ਖੁਸ਼ੀ ਦੀ ਲਹਿਰ

ਭਲਕੇ 5 ਜੁਲਾਈ ਨੂੰ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਚੁਣੇ ਗਏ ਅੰਮ੍ਰਿਤਪਾਲ ਸਿੰਘ ਲੋਕ ਸਭਾ ਦੇ ਵਿੱਚ ਸਹੁੰ ਚੁੱਕਣ ਜਾ ਰਹੇ ਹਨ। ਜਿਸ ਦੀ ਖਬਰ ਪਿੰਡ ਵਿੱਚ ਪੁੱਜਣ ਤੇ ਪਿੰਡ ਵਾਸੀਆਂ ਦੇ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਨਾਲ ਹੀ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਪਹਿਲਾਂ ਹੀ ਹੋਰਨਾਂ ਸਾਂਸਦਾਂ ਦੇ ਨਾਲ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਵਾ ਦੇਣੀ ਚਾਹੀਦੀ ਸੀ ਅਤੇ ਇਸ ਵਿੱਚ ਦੇਰੀ ਨਹੀਂ ਹੋਣੀ ਚਾਹੀਦੀ ਸੀ। ਇਸ ਦੌਰਾਨ ਗੱਲਬਾਤ ਕਰਦੇ ਹੋਏ ਪਿੰਡ ਜੱਲੂਪੂਰ ਖੇੜਾ ਵਾਸੀ ਨਗਿੰਦਰਪਾਲ ਸਿੰਘ, ਕੁਲਵੰਤ ਸਿੰਘ ਆਦਿ ਨੇ 5 ਜੁਲਾਈ ਨੂੰ ਅੰਮ੍ਰਿਤਪਾਲ ਸਿੰਘ ਵਲੋਂ ਬਤੌਰ ਮੈਂਬਰ ਪਾਰਲੀਮੈਂਟ ਸਹੁੰ ਚੁੱਕੇ ਜਾਣ ਦੀ ਖਬਰ ਮਿਲਣ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਦਾ ਕਹਿਣਾ ਹੈ ਕਿ ਪਿੰਡ ਦੇ ਸਮੇਤ ਸਮੂਹ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਵਿਧਾਨ ਸਭਾ ਹਲਕਿਆਂ ਅਤੇ ਪੰਜਾਬ ਸਮੇਤ ਹੋਰਨਾਂ ਵੱਖ-ਵੱਖ ਜਗ੍ਹਾ ਤੇ ਵੱਸਦੇ ਪੰਜਾਬੀਆਂ ਵਿੱਚ ਬੇਹਦ ਖੁਸ਼ੀ ਦੀ ਲਹਿਰ ਹੈ। ਉਹਨਾਂ ਕਿਹਾ ਕਿ ਬੀਤੇ ਸਮੇਂ ਤੋਂ ਇਲਾਵਾ ਹੁਣ ਜੇਕਰ ਕੋਈ ਵਿਅਕਤੀ ਸੰਵਿਧਾਨ ਦੇ ਤਹਿਤ ਚਲਦੇ ਹੋਏ ਚੋਣ ਲੜਦਾ ਹੈ ਅਤੇ ਜਿੱਤਦਾ ਹੈ ਅਤੇ ਜਿੱਤਣ ਉਪਰੰਤ ਹੁਣ ਸੰਵਿਧਾਨ ਦੀ ਸਹੁੰ ਚੁੱਕਦਾ ਹੈ ਤਾਂ ਤਾਂ ਸਰਕਾਰ ਨੂੰ ਵੀ ਵੱਡਾ ਦਿਲ ਕਰਦੇ ਹੋਏ ਉਹਨਾਂ ਨੂੰ ਰਿਹਾਅ ਕਰ ਦੇਣਾ ਚਾਹੀਦਾ ਹੈ ਤਾਂ ਜੋ ਉਹ ਲੋਕਾਂ ਦੇ ਵਿੱਚ ਆਉਣ ਅਤੇ ਆ ਕੇ ਲੋਕਾਂ ਦੇ ਕੰਮ ਕਾਜ ਕਰ ਸਕਣ। ਉਹਨਾਂ ਕਿਹਾ ਕਿ ਅੰਮ੍ਰਿਤ ਪਾਲ ਸਿੰਘ ਵੱਲੋਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਦੇ ਲਈ ਕਾਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਨੌਜਵਾਨ ਉਹਨਾਂ ਦੇ ਨਾਲ ਜੁੜਨ ਤੋਂ ਬਾਅਦ ਪੰਥ ਨਾਲ ਜੁੜੇ ਹਨ ਅਤੇ ਅੰਮ੍ਰਿਤਪਾਲ ਸਿੰਘ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਦੌਰਾਨ ਵੀ ਕਾਫੀ ਨੌਜਵਾਨਾਂ ਵੱਲੋਂ ਨਸ਼ਾ ਛੱਡਿਆ ਗਿਆ ਸੀ। ਉਹਨਾਂ ਕਿਹਾ ਕਿ ਕਾਨੂੰਨ ਸਾਰਿਆਂ ਦੇ ਲਈ ਇੱਕ ਹੋਣਾ ਚਾਹੀਦਾ ਹੈ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਧਾਰਮਿਕ ਜਾਤੀਵਾਦ ਜਾਂ ਘੱਟ ਗਿਣਤੀਆਂ ਭਾਈਚਾਰੇ ਦੇ ਨਾਲ ਜੁੜੇ ਲੋਕਾਂ ਦੇ ਨਾਲ ਵਿਤਕਰਾ ਨਹੀਂ ਹੋਣਾ ਚਾਹੀਦਾ ਹੈ।