ਖਾਲਿਸਤਾਨ ਦੇ ਮੁੱਦੇ ਉਤੇ ਕੈਨੇਡਾ ਅਤੇ ਭਾਰਤ ਵਿਚਾਲੇ ਇਕ ਵਾਰ ਫਿਰ ਵਿਵਾਦ ਪੈਦਾ ਹੋ ਗਿਆ ਹੈ। ਕੈਨੇਡੀਅ ਸਰਕਾਰ ਨੇ ਭਾਰਤ ਵਿੱਚ ਮੌਜੂਦ ਆਪਣੇ 41 ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਦਾ ਫੈਸਲਾ ਕੀਤਾ ਹੈ। ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੌਲੀ ਨੇ ਡਿਪਲੋਮੈਟਾਂ ਨੂੰ ਬੁਲਾਉਣ ਦੀ ਜਾਣਕਾਰੀ ਦਿੱਤੀ। ਉਨ੍ਹਾਂ ਇਹ ਵੀ ਕਿਹਾ ਕਿ ਕੈਨੇਡਾ ਕੋਈ ਜਵਾਬੀ ਕਾਰਵਾਈ ਨਹੀਂ ਕਰੇਗਾ। ਇਸ ਦਾ ਮਤਲਬ ਹੈ ਕਿ ਕੈਨੇਡਾ ‘ਚ ਰਹਿ ਰਹੇ ਭਾਰਤੀ ਡਿਪਲੋਮੈਟਾਂ ਨੂੰ ਦੇਸ਼ ਛੱਡਣ ਦਾ ਹੁਕਮ ਨਹੀਂ ਦਿੱਤਾ ਜਾਵੇਗਾ। ਵਿਦੇਸ਼ ਮੰਤਰੀ ਜੌਲੀ ਨੇ ਕਿਹਾ, ‘ਭਾਰਤ ਨੇ ਡਿਪਲੋਮੈਟਾਂ ਨੂੰ ਸ਼ੁੱਕਰਵਾਰ ਤੱਕ ਦੇਸ਼ ਛੱਡਣ ਦਾ ਹੁਕਮ ਦਿੱਤਾ ਸੀ। ਉਸ ਨੂੰ ਕਿਹਾ ਗਿਆ ਸੀ ਕਿ ਜੇਕਰ ਉਨ੍ਹਾਂ ਨੇ ਅਜਿਹਾ ਨਹੀਂ ਕੀਤਾ ਤਾਂ ਕੂਟਨੀਤਕ ਅਹੁਦਾ ਰੱਦ ਕਰ ਦਿੱਤਾ ਜਾਵੇਗਾ। ਭਾਰਤ ਦਾ ਇਹ ਕਦਮ ਅਣਉਚਿਤ ਹੈ ਅਤੇ ਕੂਟਨੀਤਕ ਸਬੰਧਾਂ ਬਾਰੇ ਵਿਆਨਾ ਕਨਵੈਨਸ਼ਨ ਦੀ ਸਪੱਸ਼ਟ ਉਲੰਘਣਾ ਹੈ। ਪ੍ਰੈੱਸ ਕਾਨਫਰੰਸ ‘ਚ ਵਿਦੇਸ਼ ਮੰਤਰੀ ਜੌਲੀ ਨੇ ਕਿਹਾ, ‘ਭਾਰਤ ਦੀਆਂ ਕਾਰਵਾਈਆਂ ਕਾਰਨ ਸਾਡੇ ਡਿਪਲੋਮੈਟਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਅਸੀਂ ਉਨ੍ਹਾਂ ਨੂੰ ਭਾਰਤ ਤੋਂ ਵਾਪਸ ਬੁਲਾ ਲਿਆ ਹੈ।’
ਕੈਨੇਡਾ ਨੇ ਭਾਰਤ ਤੋਂ ਆਪਣੇ 41 ਡਿਪਲੋਮੈਟਾਂ ਨੂੰ ਵਾਪਸ ਬੁਲਾਇਆ
