ਰੋਹਿਤ ਸ਼ਰਮਾ, ਵਿਰਾਟ ਕੋਹਲੀ, ਜਸਪ੍ਰੀਤ ਬੁਮਰਾਹ ਸਮੇਤ ਟੀਮ ਇੰਡੀਆ ਦੇ ਖਿਡਾਰੀ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਲਈ ਪੀਐਮ ਹਾਊਸ ਪਹੁੰਚੇ ਤਾਂ ਉਹ ਇੱਕ ਵੱਖਰੇ ਅੰਦਾਜ਼ ਵਿੱਚ ਨਜ਼ਰ ਆਏ। ਪੀਐਮ ਹਾਊਸ ਵਿੱਚ ਖਿਡਾਰੀਆਂ ਨਾਲ ਮੁਲਾਕਾਤ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਪੀਐਮ ਮੋਦੀ ਉਨ੍ਹਾਂ ਦੇ ਤਜ਼ਰਬੇ ਬਾਰੇ ਜਾਣ ਰਹੇ ਹਨ। ਪ੍ਰਧਾਨ ਮੰਤਰੀ ਨੇ ਖਿਡਾਰੀਆਂ ਤੋਂ ਪੁੱਛਿਆ ਕਿ ਉਨ੍ਹਾਂ ਦਾ ਫਾਈਨਲ ਮੈਚ ਅਤੇ ਆਖਰੀ ਓਵਰ ਦਾ ਅਨੁਭਵ ਕਿਹੋ ਜਿਹਾ ਰਿਹਾ।ਪੀਐਮ ਮੋਦੀ ਨੇ ਕੋਚ ਰਾਹੁਲ ਦ੍ਰਾਵਿੜ ਸਮੇਤ ਪੂਰੀ ਟੀਮ ਦੇ ਖਿਡਾਰੀਆਂ ਨਾਲ ਕਰੀਬ ਦੋ ਘੰਟੇ ਤੱਕ ਗੱਲਬਾਤ ਕੀਤੀ। ਇਸ ਦੇ ਨਾਲ ਹੀ ਟੀਮ ਇੰਡੀਆ ਨਾਲ ਮੁਲਾਕਾਤ ਤੋਂ ਬਾਅਦ ਪੀਐਮ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਸ ‘ਤੇ ਵਿਰਾਟ ਕੋਹਲੀ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ। ਫੋਟੋ ਸ਼ੇਅਰ ਕਰਦੇ ਹੋਏ ਪੀਐਮ ਮੋਦੀ ਨੇ ਲਿਖਿਆ, “ਸਾਡੇ ਚੈਂਪੀਅਨਾਂ ਨਾਲ ਬਹੁਤ ਵਧੀਆ ਮੁਲਾਕਾਤ ਹੋਈ। “7, ਲੋਕ ਕਲਿਆਣ ਮਾਰਗ ‘ਤੇ ਵਿਸ਼ਵ ਕੱਪ ਜੇਤੂ ਟੀਮ ਦੀ ਮੇਜ਼ਬਾਨੀ ਕੀਤੀ ਅਤੇ ਟੂਰਨਾਮੈਂਟ ਦੌਰਾਨ ਉਨ੍ਹਾਂ ਦੇ ਤਜ਼ਰਬਿਆਂ ‘ਤੇ ਯਾਦਗਾਰੀ ਗੱਲਬਾਤ ਕੀਤੀ।” ਟੀਮ ਇੰਡੀਆ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਨੇ ਵੀ ਪੀਐਮ ਮੋਦੀ ਨਾਲ ਇਸ ਮੁਲਾਕਾਤ ਦੀ ਫੋਟੋ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀ ਹੈ। ਕੋਹਲੀ ਨੇ ਆਪਣੀ ਪੋਸਟ ਦੇ ਕੈਪਸ਼ਨ ‘ਚ ਲਿਖਿਆ, ‘‘ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲ ਕੇ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ। ਸਾਨੂੰ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ ਬੁਲਾਉਣ ਲਈ ਸਰ ਤੁਹਾਡਾ ਧੰਨਵਾਦ।’’
ਟੀਮ ਇੰਡੀਆ ਨਾਲ ਮੁਲਾਕਾਤ ਤੋਂ ਬਾਅਦ PM ਮੋਦੀ ਨੇ ਟਵੀਟ ਕੀਤਾ, ਖਿਡਾਰੀਆਂ ਲਈ ਆਖੀ ਇਹ ਗੱਲ
