ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਅਸਤੀਫਾ

You are currently viewing ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਅਸਤੀਫਾ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅਸਤੀਫਾ ਦੇ ਦਿੱਤਾ ਗਿਆ ਹੈ। ਦੱਸ ਦਈਏ ਕਿ ਅਸਤੀਫਾ ਰਾਸ਼ਟਰਪਤੀ ਨੇ ਦਰੋਪਤੀ ਮੁਰਮੁ ਨੂੰ ਅਸਤੀਫਾ ਭੇਜਿਆ ਹੈ ਜਿਸ ਵਿੱਚ ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ. ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸ਼ਨੀਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ, ਨਾਲ ਹੀ ਪੰਜਾਬ ਅਤੇ ਹਰਿਆਣਾ ਦੇ ਗੁਆਂਢੀ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਦੇ ਕੇਂਦਰ ਸ਼ਾਸਤ ਪ੍ਰਦੇਸ਼ (ਯੂਟੀ) ਦੇ ਪ੍ਰਸ਼ਾਸਕ ਵਜੋਂ ਵੀ ਅਸਤੀਫਾ ਦੇ ਦਿੱਤਾ।ਦੱਸ ਦਈਏ ਕਿ ਇਸ ਤੋਂ ਪਹਿਲਾਂ ਉਹ ਅਸਮ, ਤਾਮਿਲਨਾਡੂ ਦੇ ਗਵਰਨਰ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਰਾਜਪਾਲ ਬਨਵਾਰੀ ਲਾਲ ਪੁਰੋਹਿਤ 2021 ਵਿੱਚ ਪੰਜਾਬ ਦੇ ਰਾਜਪਾਲ ਵਜੋਂ ਨਿਯੁਕਤ ਕੀਤੇ ਗਏ ਸਨ। ਉਹ ਪੰਜਾਬ ਦੇ 29ਵੇਂ ਰਾਜਪਾਲ ਸਨ।