ਪੰਜਾਬ ਦੇ 5 ਬੋਰਡਾਂ-ਕਾਰਪੋਰੇਸ਼ਨਾਂ ਵਿਚ 15 ਸਾਲਾਂ ਬਾਅਦ ਭਰੀਆਂ ਜਾਣਗੀਆਂ 6300 ਅਸਾਮੀਆਂ

ਪੰਜਾਬ ਸਰਕਾਰ 15 ਸਾਲਾਂ ਬਾਅਦ 5 ਬੋਰਡਾਂ-ਕਾਰਪੋਰੇਸ਼ਨਾਂ ਵਿੱਚ ਨਵੀਂ ਭਰਤੀ ਕਰਨ ਜਾ ਰਹੀ ਹੈ। ਇਨ੍ਹਾਂ ਬੋਰਡ ਕਾਰਪੋਰੇਸ਼ਨਾਂ ਵਿੱਚ 15 ਸਾਲਾਂ ਤੋਂ ਭਰਤੀ ਨਾ ਹੋਣ ‘ਤੇ ਕੰਮ ਪ੍ਰਭਾਵਿਤ ਹੋਣ ਕਾਰਨ ਇਹ ਫੈਸਲਾ ਲਿਆ ਗਿਆ ਹੈ। ਇਨ੍ਹਾਂ ਸਾਰੇ ਬੋਰਡ ਕਾਰਪੋਰੇਸ਼ਨਾਂ ਵਿੱਚ ਸਰਕਾਰ ਵੱਲੋਂ ਪਹਿਲਾਂ ਕਲਾਸ-1 ਤੋਂ ਕਲਾਸ-3 ਤੱਕ 6300 ਅਸਾਮੀਆਂ ਭਰੀਆਂ ਜਾਣਗੀਆਂ। ਇਨ੍ਹਾਂ ਭਰਤੀਆਂ ਤੋਂ ਬਾਅਦ ਦਰਜਾ ਚਾਰ ਦੇ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ। ਦੋਵਾਂ ਬੋਰਡਾਂ ਦੇ ਰਲੇਵੇਂ ਦੀ ਵੀ ਯੋਜਨਾ ਹੈ। ਇਨ੍ਹਾਂ ਦੇ ਰਲੇਵੇਂ ਅਨੁਸਾਰ ਖਾਲੀ ਅਸਾਮੀਆਂ ‘ਤੇ ਭਰਤੀ ਕੀਤੀ ਜਾਵੇਗੀ। ਇਨ੍ਹਾਂ ਬੋਰਡ ਕਾਰਪੋਰੇਸ਼ਨਾਂ ਵਿੱਚ ਮਾਰਕਫੈੱਡ, ਮਿਲਕਫੈੱਡ, ਵੇਅਰਹਾਊਸਿੰਗ ਕਾਰਪੋਰੇਸ਼ਨ, ਮੰਡੀ ਬੋਰਡ, ਪਨਸਪ, ਪੀਆਰਟੀਸੀ ਅਤੇ ਪਨਬਸ ਆਦਿ ਸ਼ਾਮਲ ਹਨ। ਆਗਾਮੀ ਉੱਚ ਪੱਧਰੀ ਮੀਟਿੰਗ ਵਿੱਚ ਅੰਤਿਮ ਫੈਸਲਾ ਲਿਆ ਜਾਵੇਗਾ। ਇਹ ਜਾਣਕਾਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੀ। ਸਰਕਾਰ ਭਰਤੀ ਪ੍ਰਕਿਰਿਆ ਲਈ ਸੀਨੀਅਰ ਅਧਿਕਾਰੀ ਦੀ ਪ੍ਰਧਾਨਗੀ ਹੇਠ ਇੱਕ ਕਮੇਟੀ ਕਾਇਮ ਕਰੇਗੀ। ਇਹ ਕਮੇਟੀ ਇਹ ਦੇਖੇਗੀ ਕਿ ਉਕਤ ਬੋਰਡ ਕਾਰਪੋਰੇਸ਼ਨਾਂ ਵਿੱਚ ਕਿਸ ਸ਼੍ਰੇਣੀ ਦੀਆਂ ਕਿੰਨੀਆਂ ਅਸਾਮੀਆਂ ਖਾਲੀ ਹਨ। ਇਸ ਦਾ ਪੂਰਾ ਰਿਕਾਰਡ ਬਣਾ ਕੇ ਸਰਕਾਰ ਅੱਗੇ ਪੇਸ਼ ਕੀਤਾ ਜਾਵੇਗਾ। ਸਰਕਾਰ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ, ਇਸ਼ਤਿਹਾਰ ਜਾਰੀ ਕਰਕੇ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਜਾਣਗੀਆਂ। ਇਹ ਭਰਤੀ ਰੈਗੂਲਰ ਅਸਾਮੀਆਂ ‘ਤੇ ਹੋਵੇਗੀ।

Leave a Reply