ਮਾਨਸੂਨ ਹੁਣ ਪੰਜਾਬ ‘ਚ ਵਿਖਾਏਗਾ ਰੰਗ, ਇਨ੍ਹਾਂ ਜ਼ਿਲ੍ਹਿਆਂ ਵਿਚ ਲਗਾਤਾਰ 3 ਦਿਨ ਮੀਂਹ

You are currently viewing ਮਾਨਸੂਨ ਹੁਣ ਪੰਜਾਬ ‘ਚ ਵਿਖਾਏਗਾ ਰੰਗ, ਇਨ੍ਹਾਂ ਜ਼ਿਲ੍ਹਿਆਂ ਵਿਚ ਲਗਾਤਾਰ 3 ਦਿਨ ਮੀਂਹ

ਪੰਜਾਬ ਵਿਚ ਮਾਨਸੂਨ ਦੀ ਆਮਦ ਹੋ ਗਈ ਹੈ। ਮੌਸਮ ਵਿਭਾਗ ਨੇ ਪੰਜਾਬ ਵਿਚ ਅਗਲੇ ਤਿੰਨ ਦਿਨ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਸੂਬੇ ਵਿਚ 30 ਜੂਨ ਸ਼ਾਮ ਤੋਂ 2 ਜੁਲਾਈ ਤੱਕ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਏਕੇ ਸਿੰਘ ਨੇ ਕਿਹਾ ਕਿ ਹਾਲੇ ਸਿਰਫ਼ ਪਠਾਨਕੋਟ ਵਿਚ ਹੀ ਮਾਨਸੂਨ ਨੇ ਦਸਤਕ ਦਿੱਤੀ ਹੈ ਪਰ ਇਕ-ਦੋ ਦਿਨ ਵਿੱਚ ਮਾਨਸੂਨ ਬਾਕੀ ਪੰਜਾਬ ਵਿੱਚ ਵੀ ਪਹੁੰਚ ਜਾਵੇਗੀ। ਆਉਂਦੇ ਤਿੰਨ ਦਿਨ ਸੂਬੇ ਵਿਚ ਭਾਰੀ ਮੀਂਹ ਪੈ ਸਕਦਾ ਹੈ। ਪੰਜਾਬ ਵਿਚ ਮੀਂਹ ਨੂੰ ਲੈ ਕੇ ਐਤਵਾਰ ਨੂੰ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਨੇ 30 ਜੂਨ ਅਤੇ 1 ਜੁਲਾਈ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਅਗਲੇ 2-3 ਦਿਨਾਂ ਤੱਕ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਸੂਬੇ ‘ਚ ਪੈ ਰਹੀ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ 9 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸ.ਏ.ਐਸ. ਨਗਰ ਵਿਚ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਮੀਂਹ ਅਤੇ ਤੂਫ਼ਾਨ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।