Google search engine
Homeਪੰਜਾਬਅਦਾਲਤ ਵਿਚ ਪੇਸ਼ ਹੋਏ ਸੁਖਬੀਰ ਤੇ ਪ੍ਰਕਾਸ਼ ਸਿੰਘ ਬਾਦਲ

ਅਦਾਲਤ ਵਿਚ ਪੇਸ਼ ਹੋਏ ਸੁਖਬੀਰ ਤੇ ਪ੍ਰਕਾਸ਼ ਸਿੰਘ ਬਾਦਲ

ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅੱਜ ਪਹਿਲੀ ਵਾਰ ਫਰੀਦਕੋਟ ਅਦਾਲਤ ਵਿਚ ਪੇਸ਼ ਹੋਏ। ਦੋਵਾਂ ਨੂੰ ਇਸ ਮਾਮਲੇ ਵਿਚ ਅਗਾਊਂ ਜ਼ਮਾਨਤ ਮਿਲੀ ਹੋਈ ਹੈ, ਇਸ ਲਈ ਉਹ ਜਮਾਨਤੀ ਬੌਂਡ ਭਰ ਕੇ ਬਾਹਰ ਆਏ। ਇਸੇ ਦੌਰਾਨ ਬਾਦਲਾਂ ਦੀ ਅਦਾਲਤ ਵਿਚ ਪੇਸ਼ੀ ਮੌਕੇ ਅਕਾਲੀ ਦਲ ਦੇ ਸਮਰਥਕਾਂ ਦਾ ਵੱਡਾ ਇਕੱਠ ਕੀਤਾ ਗਿਆ। ਇਸ ਨੂੰ ਅਕਾਲੀ ਦਲ ਦਾ ਸ਼ਕਤੀ ਪ੍ਰਦਰਸ਼ਨ ਦੱਸਿਆ ਜਾ ਰਿਹਾ ਹੈ। ਉਨ੍ਹਾਂ ਖ਼ਿਲਾਫ਼ ਕੋਟਕਪੂਰਾ ਗੋਲੀ ਕਾਂਡ ਦੀ ਕਥਿਤ ਸਾਜ਼ਿਸ਼ ਰਚਣ ਦਾ ਦੋਸ਼ ਹੈ। ਜਾਂਚ ਟੀਮ ਨੇ 24 ਫਰਵਰੀ ਨੂੰ ਅਦਾਲਤ ਵਿਚ ਬਾਦਲਾਂ ਸਣੇ 6 ਵਿਅਕਤੀਆਂ ਖ਼ਿਲਾਫ਼ ਚਲਾਨ ਪੇਸ਼ ਕੀਤਾ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments