Google search engine
Homeਪੰਜਾਬਮੁੱਖ ਮੰਤਰੀ ਨੇ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਨੇ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਸੌਂਪੇ ਨਿਯੁਕਤੀ ਪੱਤਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਹੁਣ ਤੱਕ ਦੇ ਸਭ ਤੋਂ ਵੱਡੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪੇ ਜਿਸ ਨਾਲ ਪਿਛਲੇ ਦੋ ਸਾਲਾਂ ਵਿੱਚ ਲਗਭਗ 43000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਸੰਗਰੂਰ ਵਿੱਚ ਲੱਡਾ ਕੋਠੀ ਵਿਖੇ 2487 ਨੌਜਵਾਨਾਂ ਨੂੰ ਨੌਕਰੀ ਪੱਤਰ ਸੌਂਪਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਚੋਂ 1750 ਨੌਜਵਾਨਾਂ ਨੂੰ ਗ੍ਰਹਿ ਵਿਭਾਗ, 205 ਨੂੰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ, 39 ਨੂੰ ਮਾਲ ਵਿਭਾਗ, 60 ਨੂੰ ਆਬਕਾਰੀ ਵਿਭਾਗ, 421 ਨੂੰ ਸਥਾਨਕ ਸਰਕਾਰਾਂ ਵਿਭਾਗ, ਚਾਰ ਨੌਜਵਾਨਾਂ ਨੂੰ ਸਹਿਕਾਰਤਾ ਵਿਭਾਗ ਵਿੱਚ ਅਤੇ ਅੱਠ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਵਿਭਾਗ ਵਿੱਚ ਭਰਤੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀ ਦਾ ਮਤਲਬ ਪੂਰੇ ਪਰਿਵਾਰ ਦੇ ਜੀਵਨ ਜਿਉਣ ਦੇ ਸਲੀਕੇ ਵਿੱਚ ਗੁਣਾਤਮਕ ਤਬਦੀਲੀ ਆ ਜਾਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 16 ਮਾਰਚ, 2022 ਨੂੰ ਆਪਣਾ ਅਹੁਦਾ ਸੰਭਾਲਿਆ ਸੀ ਅਤੇ ਉਦੋਂ ਤੋਂ ਹੀ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪਹਿਲਾਂ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਰਾਹੀਂ ਨੌਕਰੀਆਂ ਦਿੱਤੀਆਂ ਜਾਂਦੀਆਂ ਸਨ ਪਰ ਹੁਣ ਨੌਕਰੀਆਂ ਸਿਰਫ ਤੇ ਸਿਰਫ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਜਾਂਦੀਆਂ ਹਨ।

RELATED ARTICLES
- Advertisment -
Google search engine

Most Popular

Recent Comments