Google search engine
Homeਪੰਜਾਬਮੌਸਮ ਵਿਭਾਗ ਨੇ ਅਗਲੇ 5 ਦਿਨਾਂ ਦੌਰਾਨ ਪੰਜਾਬ ਦੇ ਕਿਨ੍ਹਾਂ ਜ਼ਿਲ੍ਹਿਆਂ 'ਚ...

ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਦੌਰਾਨ ਪੰਜਾਬ ਦੇ ਕਿਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਕੀਤੀ ਭਵਿੱਖਬਾਣੀ

ਪੰਜਾਬ ਵਿੱਚ ਬੀਤੇ ਕੁਝ ਦਿਨਾਂ ਤੋਂ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਵੱਲੋਂ 27 ਮਈ ਤੋਂ 31 ਮਈ ਤੱਕ ਪੰਜਾਬ ਲਈ ਯੈਲੋ ਅਲਰਟ ਕਾਰੀ ਕੀਤਾ ਗਿਆ ਹੈ । ਜਿਸ ਦੇ ਮੁਤਾਬਕ ਮੌਸਮ ਵਿਭਾਗ ਨੇ ਪੰਜਾਬ ਦੇ ਵੱਖ-ਵੱਖ ਜ਼ਿ ਲ੍ਹਿਆਂ ਵਿੱਚ ਗਰਜ ਚਮਕ ਅਤੇ 30 ਤੋਂ 40 ਕਿਲੋਮੀਟਰ ਦੀ ਰਫਤਾਰ ਦੇ ਨਾਲ ਤੇਜ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ।

ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿਖੇ 27 ਮਈ ਨੂੰ ਵੱਧ ਤੋਂ ਵੱਧ ਤਾਪਮਾਨ 34.9 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ। ਜਦਕਿ ਜ਼ਿਲ੍ਹਾ ਪਟਿਆਲਾ ਵਿੱਚ ਘੱਟੋ-ਘੱਟ ਤਾਪਮਾਨ 19.5 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ। ਚੰਡੀਗੜ੍ਹ ਵਿਖੇ ਤਾਪਮਾਨ 32.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ।ਚੰਡੀਗੜ੍ਹ ਏਅਰਪੋਰਟ ਵਿਖੇ 33.4 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਦਰਜ ਕੀਤਾ ਗਿਆ ਹੈ। ਅੰਮ੍ਰਿਤਸਰ ਵਿਖੇ 33.8 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ ਹੈ। ਪਟਿਆਲਾ ਵਿਖੇ 34.8 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ ਹੈ। ਜ਼ਿਲ੍ਹਾ ਪਠਾਨਕੋਟ ਵਿਖੇ 34.8 ਡਿਗਰੀ ਸੈਲਸੀਅਸ,ਬਠਿੰਡਾ ਵਿਖੇ 31.6 ਡਿਗਰੀ ਸੈਲਸੀਅਸ,ਫਰੀਦਕੋਟ ਵਿਖੇ 29.0 ਡਿਗਰੀ ਸੈਲਸੀਅਸ,ਗੁਰਦਾਸਪੁਰ ਵਿਖੇ 32.0 ਡਿਗਰੀ ਸੈਲਸੀਅਸ, ਐਸਬੀਐਸ ਨਗਰ ਵਿਖੇ 30.0 ਡਿਗਰੀ ਸੈਲਸੀਅਸ,ਬਰਨਾਲਾ ਵਿਖੇ 32.2 ਫਿਰੋਜ਼ਪੁਰ ਵਿਖੇ 31.4 ਡਿਗਰੀ ਸੇਲਸੀਅਸ,ਫਤਿਹਗੜ੍ਹ ਸਾਹਿਬ ਵਿਖੇ 32.8 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ਵਿਖੇ 33.1 ਡਿਗਰੀ ਸੈਲਸੀਅਸ, ਮੋਗਾ ਵਿਖੇ 32.0 ਡਿਗਰੀ ਸੈਲਸੀਅਸ, ਮੋਹਾਲੀ ਵਿਖੇ 32.5 ਡਿਗਰੀ ਸੈਲਸੀਅਸ,ਮੁਕਤਸਰ ਵਿਖੇ 30.9 ਡਿਗਰੀ ਸੈਲਸੀਅਸ, ਰੋਪੜ ਵਿਖੇ 31.6 ਡਿਗਰੀ ਸੈਲਸੀਅਸ,ਸ਼ਹੀਦ ਭਗਤ ਸਿੰਘ ਨਗਰ ਵਿਖੇ 30.5 ਡਿਗਰੀ ਸੈਲਸੀਅਸ ਤਾਪਮਾਨ ਦਰਜ਼ ਕੀਤਾ ਗਿਆ ਹੈ।ਜ਼ਿਲ੍ਹਾ ਪਠਾਨਕੋਟ ਵਿਖੇ 27 ਅਤੇ 28 ਮਈ ਨੂੰ ਕੋਈ ਅਲਰਟ ਜਾਰੀ ਨਹੀਂ ਕੀਤਾ ਜਦਕਿ 29,30 ਅਤੇ 31 ਮਈ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ ਜਿਸ ਮੁਤਾਬਕ ਗਰਜ/ਚਮਕ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਜ਼ਿਲ੍ਹਾ ਗੁਰਦਾਸਪੁਰ ਵਿਖੇ 27 ਅਤੇ 28 ਮਈ ਨੂੰ ਕੋਈ ਅਲਰਟ ਜਾਰੀ ਨਹੀਂ ਕੀਤਾ ਜਦਕਿ 29,30 ਅਤੇ 31 ਮਈ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ ਜਿਸ ਮੁਤਾਬਕ ਗਰਜ/ਚਮਕ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਜ਼ਿਲ੍ਹਾ ਅੰਮ੍ਰਿਤਸਰ ਵਿਖੇ 27 ਅਤੇ 28 ਮਈ ਨੂੰ ਕੋਈ ਅਲਰਟ ਜਾਰੀ ਨਹੀਂ ਕੀਤਾ ਜਦਕਿ 29,30 ਮਈ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ ਜਿਸ ਮੁਤਾਬਕ ਗਰਜ/ਚਮਕ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ।ਜਦਕਿ 31 ਮਈ ਨੂੰ ਕੋਈ ਅਲਰਟ ਜਾਰੀ ਨਹੀਂ ਕੀਤਾ।

ਜ਼ਿਲ੍ਹਾ ਤਰਨਤਾਰਨ ਵਿਖੇ 27 ਮਈ ਨੂੰ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹਾਲਾਂਕਿ 28,29,30 ਮਈ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ ਜਿਸ ਮੁਤਾਬਕ ਗਰਜ/ਚਮਕ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ।ਜਦਕਿ 31 ਮਈ ਨੂੰ ਕੋਈ ਅਲਰਟ ਜਾਰੀ ਨਹੀਂ ਕੀਤਾ।ਜ਼ਿਲ੍ਹਾ ਹੁਸ਼ਿਆਰਪੁਰ ਵਿਖੇ 27 ਅਤੇ 28 ਮਈ ਨੂੰ ਕੋਈ ਅਲਰਟ ਜਾਰੀ ਨਹੀਂ ਕੀਤਾ ਜਦਕਿ 29,30 ਅਤੇ 31 ਮਈ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ ਜਿਸ ਮੁਤਾਬਕ ਗਰਜ/ਚਮਕ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ।ਜ਼ਿਲ੍ਹਾ ਨਵਾਂਸ਼ਹਿਰ ਵਿਖੇ 27 ਅਤੇ 28 ਮਈ ਨੂੰ ਕੋਈ ਅਲਰਟ ਜਾਰੀ ਨਹੀਂ ਕੀਤਾ ਜਦਕਿ 29,30 ਅਤੇ 31 ਮਈ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ ਜਿਸ ਮੁਤਾਬਕ ਗਰਜ/ਚਮਕ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ।

ਜ਼ਿਲ੍ਹਾ ਕਪੂਰਥਲਾ ਵਿਖੇ 27 ਅਤੇ 28 ਮਈ ਨੂੰ ਕੋਈ ਅਲਰਟ ਜਾਰੀ ਨਹੀਂ ਕੀਤਾ ਜਦਕਿ 29,30 ਮਈ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ ਜਿਸ ਮੁਤਾਬਕ ਗਰਜ/ਚਮਕ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ 31 ਮਈ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਜ਼ਿਲ੍ਹਾ ਜਲੰਧਰ ਵਿਖੇ 27 ਅਤੇ 28 ਮਈ ਨੂੰ ਕੋਈ ਅਲਰਟ ਜਾਰੀ ਨਹੀਂ ਕੀਤਾ ਜਦਕਿ 29,30 ਮਈ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ ਜਿਸ ਮੁਤਾਬਕ ਗਰਜ/ਚਮਕ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ 31 ਮਈ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ।

ਮੌਸਮ ਵਿਭਾਗ ਨੇ ਫਿਰੋਜ਼ਪੁਰ,ਫਾਜ਼ਿਲਕਾ,ਫਰੀਦਕੋਟ,ਮੁਕਤਸਰ, ਮੋਗਾ ਅਤੇ ਬਠਿੰਡਾ ਲਈ 27,28,29,30 ਅਤੇ 31 ਮਈ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ ਜਿਸ ਮੁਤਾਬਕ ਗਰਜ/ਚਮਕ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਲੁਧਿਆਣਾ ਅਤੇ ਬਰਨਾਲਾ ਜ਼ਿਲ੍ਹੇ ਲਈ 27,28,29 ਅਤੇ 30 ਮਈ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ ਜਿਸ ਮੁਤਾਬਕ ਗਰਜ/ਚਮਕ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ 31 ਮਈ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ।

ਮਾਨਸਾ ਜ਼ਿਲ੍ਹੇ ਲਈ 27,28,29,30 ਅਤੇ 31 ਮਈ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ ਜਿਸ ਮੁਤਾਬਕ ਗਰਜ/ਚਮਕ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਸੰਗਰੂਰ ਜ਼ਿਲ੍ਹੇ ਲਈ 27,28,29 ਅਤੇ 30 ਮਈ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ ਜਿਸ ਮੁਤਾਬਕ ਗਰਜ/ਚਮਕ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਜਦਕਿ 31 ਮਈ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments