Google search engine
Homeਪੰਜਾਬਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਯੂਪੀ ਲਈ ਜਾਰੀ ਕੀਤਾ ਅਲਰਟ

ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਯੂਪੀ ਲਈ ਜਾਰੀ ਕੀਤਾ ਅਲਰਟ

ਆਉਣ ਵਾਲੇ 5 ਦਿਨਾਂ ਵਿਚ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਪੱਛਮੀ ਉੱਤਰ ਪ੍ਰਦੇਸ਼ ‘ਚ ਮੌਸਮ ਦੀ ਤਕੜੀ ਮਾਰ ਪੈਣ ਵਾਲੀ ਹੈ। ਮੌਸਮ ਵਿਭਾਗ ਨੇ ਇਨ੍ਹਾਂ ਰਾਜਾਂ ਦੇ ਕਈ ਇਲਾਕਿਆਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਨ੍ਹਾਂ ਇਲਾਕਿਆਂ ਵਿੱਚ 25 ਤੋਂ 29 ਦਸੰਬਰ ਤੱਕ ਸੰਘਣੀ ਧੁੰਦ ਛਾਈ ਰਹੇਗੀ। ਪਹਿਲੇ ਦਿਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਸੰਘਣੀ ਤੋਂ ਸੰਘਣੀ ਧੁੰਦ ਛਾਈ ਰਹੇਗੀ। ਪੰਜਾਬ ਤੋਂ ਇਲਾਵਾ ਹਰਿਆਣਾ, ਚੰਡੀਗੜ੍ਹ ਅਤੇ ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ ‘ਚ ਵੀ ਇਹ ਦੇਖਣ ਨੂੰ ਮਿਲੇਗਾ। ਦੂਜੇ ਦਿਨ ਪੰਜਾਬ ਦੇ ਇਲਾਕਿਆਂ ਵਿੱਚ ਸੰਘਣੀ ਤੋਂ ਸੰਘਣੀ ਧੁੰਦ ਦੇਖਣ ਨੂੰ ਮਿਲੇਗੀ। ਜਦੋਂ ਕਿ ਸੰਘਣੀ ਧੁੰਦ ਹਰਿਆਣਾ, ਚੰਡੀਗੜ੍ਹ ਅਤੇ ਉੱਤਰ ਪ੍ਰਦੇਸ਼ ਦੇ ਇਲਾਕਿਆਂ ਨੂੰ ਕਵਰ ਕਰੇਗੀ। ਤੀਜੇ ਦਿਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਸੰਘਣੀ ਧੁੰਦ ਛਾਈ ਰਹੇਗੀ। ਚੌਥੇ ਅਤੇ ਪੰਜਵੇਂ ਦਿਨ ਵੀ ਇਨ੍ਹਾਂ ਰਾਜਾਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments