Google search engine
Homeਵਿਦੇਸ਼ਯੂਐਸ ਵਰਜੀਨੀਆ 'ਚ ਵਾਲਮਾਰਟ ਸਟੋਰ ਵਿੱਚ ਗੋਲੀਬਾਰੀ, 10 ਲੋਕਾਂ ਦੀ ਮੌਤ ਦਾ...

ਯੂਐਸ ਵਰਜੀਨੀਆ ‘ਚ ਵਾਲਮਾਰਟ ਸਟੋਰ ਵਿੱਚ ਗੋਲੀਬਾਰੀ, 10 ਲੋਕਾਂ ਦੀ ਮੌਤ ਦਾ ਖਦਸ਼ਾ

ਨਵੀਂ ਦਿੱਲੀ: ਅਮਰੀਕਾ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਅਮਰੀਕਾ ਦੇ ਵਰਜੀਨੀਆ ‘ਚ ਸਥਿਤ ਵਾਲਮਾਰਟ ਸਟੋਰ ‘ਚ ਇਕ ਬੰਦੂਕਧਾਰੀ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਅਤੇ ਦੇਖਦੇ ਹੀ ਦੇਖਦੇ ਲਾਸ਼ਾਂ ਵਿੱਛ ਗਈਆਂ। ਦੱਸਿਆ ਜਾ ਰਿਹਾ ਹੈ ਕਿ ਵਾਲਮਾਰਟ ਗੋਲੀਬਾਰੀ ਦੀ ਇਸ ਘਟਨਾ ‘ਚ ਘੱਟੋ-ਘੱਟ 10 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਇਹ ਘਟਨਾ ਮੰਗਲਵਾਰ ਰਾਤ ਦੀ ਹੈ। ਅਮਰੀਕੀ ਪੁਲਿਸ ਅਧਿਕਾਰੀਆਂ ਮੁਤਾਬਕ ਹਮਲਾਵਰ ਵੀ ਮਾਰਿਆ ਗਿਆ ਹੈ। ਅਮਰੀਕੀ ਪੁਲਿਸ ਮੁਤਾਬਕ ਮੰਗਲਵਾਰ ਰਾਤ 10.12 ਮਿੰਟ ‘ਤੇ ਪੁਲਿਸ ਨੂੰ ਵਾਲਮਾਰਟ ਦੇ ਅੰਦਰ ਗੋਲੀਬਾਰੀ ਦੀ ਸੂਚਨਾ ਮਿਲੀ। ਇਸ ਤੋਂ ਬਾਅਦ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ ‘ਤੇ ਪਹੁੰਚ ਕੇ ਮੋਰਚਾ ਸੰਭਾਲ ਲਿਆ। ਪੁਲਿਸ ਮੁਤਾਬਕ ਇਸ ਗੋਲੀਬਾਰੀ ਵਿਚ ਘੱਟੋ-ਘੱਟ ਦਸ ਲੋਕਾਂ ਦੀ ਮੌਤ ਹੋ ਗਈ ਹੋਵੇਗੀ। ਹਾਲਾਂਕਿ ਪੁਲਿਸ ਨੇ ਮੌਤ ਦਾ ਸਹੀ ਅੰਕੜਾ ਪੇਸ਼ ਨਹੀਂ ਕੀਤਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments