Google search engine
Homeਪੰਜਾਬਸਿਮਰਨਜੀਤ ਸਿੰਘ ਮਾਨ ਪੰਜਾਬ ਦੇ ਅਮਨ ਅਤੇ ਭਾਈਚਾਰਕ ਮਾਹੌਲ ਨੂੰ ਅੱਗ ਲਾਉਣ...

ਸਿਮਰਨਜੀਤ ਸਿੰਘ ਮਾਨ ਪੰਜਾਬ ਦੇ ਅਮਨ ਅਤੇ ਭਾਈਚਾਰਕ ਮਾਹੌਲ ਨੂੰ ਅੱਗ ਲਾਉਣ ਦੀ ਕਰ ਰਹੇ ਹਨ ਕੋਸ਼ਿਸ਼

ਚੰਡੀਗੜ੍ਹ -ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਵਾਰ-ਵਾਰ ਦੇਸ਼ ਅਤੇ ਕੌਮੀ ਝੰਡੇ ਵਿਰੁੱਧ ਕੀਤੀਆਂ ਜਾ ਰਹੀਆਂ ਵਿਵਾਦਤ ਟਿੱਪਣੀਆਂ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਮਾਨ ਦੇ ਬਿਆਨਾਂ ਨੂੰ ਅਪਮਾਨਜਨਕ ਅਤੇ ਸ਼ਰਮਨਾਕ ਕਰਾਰ ਦਿੱਤਾ ਹੈ। ਗੁਪਤਾ ਨੇ ਕਿਹਾ ਕਿ ਜੇਕਰ ਸਿਮਰਨਜੀਤ ਸਿੰਘ ਮਾਨ ਨੂੰ ਕੌਮੀ ਝੰਡੇ ਅਤੇ ਤਿਰੰਗੇ ਤੋਂ ਐਨੀ ਨਫ਼ਰਤ ਹੈ, ਤਾਂ ਉਸ ਨੇ ਭਾਰਤ ਦੇ ਸੰਵਿਧਾਨ ਅਨੁਸਾਰ ਤਿਰੰਗੇ ਦੇ ਸਾਹਮਣੇ ਸਹੁੰ ਕਿਉਂ ਚੁੱਕੀ? ਗੁਪਤਾ ਨੇ ਕਿਹਾ ਕਿ ਸਿਮਰਨਜੀਤ ਮਾਨ ਨੇ ਹਿੰਦੁਸਤਾਨ ਦੇ ਸੰਵਿਧਾਨ ਮੁਤਾਬਿਕ ਚੋਣ ਲੜੀ ਅਤੇ ਉਹਨਾਂ ਨੂੰ ਹਿੰਦੁਸਤਾਨ ਦੇ ਲੋਕਾਂ ਨੇ ਆਪਣੀ ਵੋਟ ਦੀ ਤਾਕਤ ਨਾਲ ਚੁਣ ਕੇ ਪਾਰਲੀਮੈਂਟ ਵਿੱਚ ਭੇਜਿਆ ਹੈ ਅਤੇ ਮਾਨ ਨੇ ਭਾਰਤ ਦੇ ਕੌਮੀ ਸੰਵਿਧਾਨ ਅਨੁਸਾਰ ਤਿਰੰਗੇ ਅੱਗੇ ਸਹੁੰ ਚੁੱਕੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments