Google search engine
Homeਵਿਦੇਸ਼ਸੁੰਦਰ ਪਿਚਾਈ ਨੂੰ ਕੀਤਾ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨਤ, ਪਿਚਾਈ ਨੇ ਕਿਹਾ,'ਮੈਂ...

ਸੁੰਦਰ ਪਿਚਾਈ ਨੂੰ ਕੀਤਾ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨਤ, ਪਿਚਾਈ ਨੇ ਕਿਹਾ,’ਮੈਂ ਹਮੇਸ਼ਾ ਭਾਰਤ ਨਾਲ ਜੁੜਿਆ ਮਹਿਸੂਸ ਕਰਦਾ ਹਾਂ’

ਗੂਗਲ ਅਤੇ ਅਲਫਾਬੇਟ ਦੇ ਸੀਈਓ ਸੁੰਦਰ ਪਿਚਾਈ ਨੂੰ ਪਦਮ ਭੂਸ਼ਣ ਪੁਰਸਕਾਰ ਦੇ ਨਾਲ ਸਨਮਾਨਿਤ ਕੀਤਾ ਗਿਆ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਉਹ ਹਮੇਸ਼ਾ ਭਾਰਤ ਨਾਲ ਜੁੜੇ ਹੋਏ ਮਹਿਸੂਸ ਕਰਦੇ ਹਨ ਅਤੇ ਜਿੱਥੇ ਵੀ ਜਾਂਦੇ ਹਨ ਆਪਣੀ ਭਾਰਤੀ ਪਛਾਣ ਆਪਣੇ ਨਾਲ ਰੱਖਦੇ ਹਨ। ਇਸ ਦੇ ਨਾਲ ਹੀ ਪਿਚਾਈ ਨੇ ਕਿਹਾ, ‘ਭਾਰਤ ਮੇਰਾ ਹਿੱਸਾ ਹੈ ਅਤੇ ਮੈਂ ਜਿੱਥੇ ਵੀ ਜਾਂਦਾ ਹਾਂ, ਇਸ ਨੂੰ ਆਪਣੇ ਨਾਲ ਲੈ ਜਾਂਦਾ ਹਾਂ।’ ਤੁਹਾਨੂੰ ਦਸ ਦਈਏ ਕਿ ਭਾਰਤੀ ਮੂਲ ਦੇ ਅਮਰੀਕੀ ਨਾਗਰਿਕ ਪਿਚਾਈ ਨੂੰ ਵਪਾਰ ਅਤੇ ਉਦਯੋਗ ਸ਼੍ਰੇਣੀ ਵਿੱਚ ਸਾਲ 2022 ਲਈ ਪਦਮ ਭੂਸ਼ਣ ਦੇ ਨਾਲ ਸਨਮਾਨਿਤ ਕੀਤਾ ਗਿਆ ਹੈ।ਗੂਗਲ ਅਤੇ ਅਲਫਾਬੇਟ ਦੇ ਸੀਈਓ ਸੁੰਦਰ ਪਿਚਾਈ ਨੂੰ ਇਹ ਸਨਮਾਨ ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਵੱਲੋਂ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਿਚਾਈ ਨੂੰ ਸ਼ੁੱਕਰਵਾਰ ਨੂੰ ਸੈਨ ਫਰਾਂਸਿਸਕੋ ਅਮਰੀਕਾ ਵਿੱਚ ਉਨ੍ਹਾਂ ਦੇ ਨਜ਼ਦੀਕੀ ਪਰਿਵਾਰਕ ਮੈਂਬਰਾਂ ਦੀ ਮੌਜੂਦਗੀ ਵਿੱਚ ਭਾਰਤ ਦੇ ਤੀਜੇ ਸਭ ਤੋਂ ਵੱਡੇ ਨਾਗਰਿਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments