ਇਹ ਜਥਾ ਕੱਲ ਸਵੇਰੇ 8 ਵਜੇ ਅਟਾਰੀ-ਵਾਘਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਸ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 409 ਤੇ ਹਰਿਆਣਾ ਕਮੇਟੀ ਦੇ 255 ਸ਼ਰਧਾਲੂਆਂ ਨੂੰ ਵੀ ਵੀਜ਼ਾ ਪ੍ਰਾਪਤ ਹੋਇਆ ਹੈ। ਇਸ ਤਰ੍ਹਾਂ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਕੁੱਲ 2840 ਸ਼ਰਧਾਲੂ ਖਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਸਥਿਤ ਆਪਣੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾਣਗੇ। ਅੰਮ੍ਰਿਤਸਰ ਤੋਂ ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਦੇ ਪਵਿੱਤਰ ਮੌਕੇ ਤੇ ਸਿੱਖ ਸ਼ਰਧਾਲੂਆਂ ਦਾ ਇੱਕ ਵੱਡਾ ਜਥਾ ਅੱਜ ਪਾਕਿਸਤਾਨ ਲਈ ਰਵਾਨਾ ਹੋਵੇਗਾ। ਜਾਣਕਾਰੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ 1795 ਸ਼ਰਧਾਲੂਆਂ ਦੇ ਵੀਜ਼ਾ ਅਰਜ਼ੀਆਂ ਭੇਜੀਆਂ ਗਈਆਂ ਸਨ, ਜਿਨ੍ਹਾਂ ਚੋਂ 1763 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਹੈ, ਜਦਕਿ 32 ਅਰਜ਼ੀਆਂ ਨੂੰ ਮਨਜ਼ੂਰੀ ਨਹੀਂ ਮਿਲੀ।
ਇਹ ਜਥਾ ਅੱਜ ਸਵੇਰੇ 8 ਵਜੇ ਅਟਾਰੀ-ਵਾਘਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਸ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 409 ਤੇ ਹਰਿਆਣਾ ਕਮੇਟੀ ਦੇ 255 ਸ਼ਰਧਾਲੂਆਂ ਨੂੰ ਵੀ ਵੀਜ਼ਾ ਪ੍ਰਾਪਤ ਹੋਇਆ ਹੈ। ਇਸ ਤਰ੍ਹਾਂ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਕੁੱਲ 2840 ਸ਼ਰਧਾਲੂ ਖਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਸਥਿਤ ਆਪਣੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾਣਗੇ।
ਬੀਤੇ ਦਿਨ SGPC ਵੱਲੋਂ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਪਾਸਪੋਰਟ ਵੰਡੇ ਗਏ। ਇਸ ਦੌਰਾਨ ਪਾਸਪੋਰਟ ਪ੍ਰਾਪਤ ਕਰਨ ਲਈ ਪਹੁੰਚੇ ਸ਼ਰਧਾਲੂਆਂ ਚ ਵੱਡਾ ਉਤਸ਼ਾਹ ਦੇਖਣ ਨੂੰ ਮਿਲਿਆ। ਸ਼ਰਧਾਲੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਨਨਕਾਣਾ ਸਾਹਿਬ ਜਾ ਕੇ ਦਰਸ਼ਨ ਕਰਨ ਦੀ ਲੰਬੇ ਸਮੇਂ ਤੋਂ ਉਡੀਕ ਸੀ, ਜੋ ਹੁਣ ਗੁਰੂ ਦੀ ਕਿਰਪਾ ਨਾਲ ਪੂਰੀ ਹੋ ਰਹੀ ਹੈ। ਕਈ ਸ਼ਰਧਾਲੂ ਭਾਵੁਕ ਹੋ ਕੇ ਕਹਿੰਦੇ ਨਜ਼ਰ ਆਏ ਕਿ ਇਹ ਉਨ੍ਹਾਂ ਦੀ ਜ਼ਿੰਦਗੀ ਦਾ ਸਭ ਤੋਂ ਵੱਡਾ ਸੁਭਾਗਾ ਹੈ ਤੇ ਉਹ ਪਹਿਲੀ ਵਾਰ ਇਸ ਪਵਿੱਤਰ ਯਾਤਰਾ ਤੇ ਜਾ ਰਹੇ ਹਨ।

