ਆਮ ਆਦਮੀ ਪਾਰਟੀ (ਆਪ) ਵੱਲੋਂ ਕੱਲ੍ਹ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਦੂਜੀ ਲਿਸਟ ਵਿਚ ਖਰੜ ਹਲਕੇ ਤੋਂ ਅਨਮੋਲ ਗਗਨ ਮਾਨ ਦਾ ਨਾਮ ਨਾ ਆਉਣ ਮਗਰੋਂ ਉਨ੍ਹਾਂ ਨੇ ਆਪਣੀ ਚੁੱਪੀ ਤੋੜ ਦਿੱਤੀ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਉਤੇ ਇਕ ਪੋਸਟ ਸ਼ੇਅਰ ਕਰਕੇ ਸਾਫ਼ ਕੀਤਾ ਹੈ ਕਿ ਇਹ ਟਿਕਟ ਕੱਟਣ ਦੀ ਨਹੀਂ, ਸਗੋਂ ਖੁਦ ਚੋਣ ਨਾ ਲੜਨ ਦੀ ਗੱਲ ਹੈ। ਪੰਜਾਬ ਵਾਸੀਆਂ ਅਤੇ ਮੀਡੀਆ ਨੂੰ ਸੰਬੋਧਨ ਕਰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਚੁੱਪ ਰਹਿਣ ਕਾਰਨ ਉਨ੍ਹਾਂ ਦੇ ਚੋਣ ਨਾ ਲੜਨ ਬਾਰੇ ਕਾਫੀ ਬਿਆਨਬਾਜ਼ੀ ਹੋ ਰਹੀ ਹੈ, ਇਸ ਲਈ ਉਹ ਇਹ ਗੱਲ ਸਾਂਝੀ ਕਰ ਰਹੇ ਹਨ। ਆਪਣੀ ਪੋਸਟ ਵਿਚ ਅਨਮੋਲ ਗਗਨ ਮਾਨ ਨੇ ਦੱਸਿਆ, “5 ਅਗਸਤ 2026 ਨੂੰ ਦੁਪਹਿਰ 12 ਵਜੇ ਮੈਂ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਜੀ ਨੂੰ ਚੋਣ ਲੜਨ ਤੋਂ ਮਨ੍ਹਾ ਕਰ ਦਿੱਤਾ ਸੀ।”
ਖਰੜ ਤੋਂ ਟਿਕਟ ਨਾ ਮਿਲਣ ਮਗਰੋਂ ਅਨਮੋਲ ਗਗਨ ਮਾਨ ਦਾ ਵੱਡਾ ਖੁਲਾਸਾ, ਕਿਹਾ…

