ਸਾਬਕਾ DIG ਭੁੱਲਰ ਨੂੰ ਵੱਡੀ ਰਾਹਤ, ਆਮਦਨ ਤੋਂ ਵੱਧ ਜਾਇਦਾਦ ਕੇਸ ‘ਚ CBI ਕੋਰਟ ਤੋਂ ਮਿਲੀ ਜ਼ਮਾਨਤ

You are currently viewing ਸਾਬਕਾ DIG ਭੁੱਲਰ ਨੂੰ ਵੱਡੀ ਰਾਹਤ, ਆਮਦਨ ਤੋਂ ਵੱਧ ਜਾਇਦਾਦ ਕੇਸ ‘ਚ CBI ਕੋਰਟ ਤੋਂ ਮਿਲੀ ਜ਼ਮਾਨਤ

ਚੰਡੀਗੜ੍ਹ ਸੀਬੀਆਈ ਅਦਾਲਤ ਨੇ ਸੋਮਵਾਰ ਨੂੰ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਆਮਦਨ ਤੋਂ ਵੱਧ ਜਾਇਦਾਦ ਨਾਲ ਸਬੰਧਤ ਮਾਮਲੇ ਵਿਚ ਵੱਡੀ ਰਾਹਤ ਦਿੰਦੇ ਹੋਏ ਜਮਾਨਤ ਦੇ ਦਿੱਤੀ ਹੈ। ਸੀਬੀਆਈ ਤੈਅ 60 ਦਿਨਾਂ ਦੀ ਮਿਆਦ ਦੇ ਅੰਦਰ ਚਾਰਜਸ਼ੀਟ ਦਾਇਰ ਕਰਨ ਵਿੱਚ ਨਾਕਾਮ ਰਹੀ, ਜਿਸ ਮਗਰੋਂ ਅਦਾਲਤ ਨੇ ਇਹ ਫੈਸਲਾ ਸੁਣਾਇਆ। ਸੁਣਵਾਈ ਦੌਰਾਨ ਸੀਬੀਆਈ ਦੇ ਵਕੀਲ ਨਰਿੰਦਰ ਸਿੰਘ ਨੇ ਦਲੀਲ ਦਿੱਤੀ ਕਿ ਆਮਦਨ ਤੋਂ ਵੱਧ ਜਾਇਦਾਦ ਵਰਗੇ ਗੰਭੀਰ ਮਾਮਲਿਆਂ ‘ਤੇ 90 ਦਿਨਾਂ ਦੀ ਕਾਨੂੰਨੀ ਸਮਾਂ ਸੀਮਾ ਲਾਗੂ ਹੁੰਦੀ ਹੈ। ਹਾਲਾਂਕਿ, ਅਦਾਲਤ ਨੇ ਇਸ ਦਲੀਲ ਨੂੰ ਰੱਦ ਕਰ ਦਿੱਤਾ ਅਤੇ ਬਚਾਅ ਪੱਖ ਦੀਆਂ ਦਲੀਲਾਂ ਨਾਲ ਸਹਿਮਤੀ ਪ੍ਰਗਟਾਈ। ਹਾਲਾਂਕਿ, ਭੁੱਲਰ ਇੱਕ ਹੋਰ ਮਾਮਲੇ ਵਿੱਚ ਜੇਲ੍ਹ ਵਿੱਚ ਹੀ ਰਹਿਣਗੇ।

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜ਼ਮਾਨਤ ਮਿਲਣ ਦੇ ਬਾਵਜੂਦ, ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਤੁਰੰਤ ਜੇਲ੍ਹ ਤੋਂ ਰਿਹਾਅ ਨਹੀਂ ਕੀਤਾ ਜਾਵੇਗਾ। ਇੱਕ ਹੋਰ ਜਬਰਨ ਵਸੂਲੀ ਦੇ ਮਾਮਲੇ ਵਿੱਚ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਪਹਿਲਾਂ ਹੀ ਸੀਬੀਆਈ ਅਦਾਲਤ ਨੇ ਰੱਦ ਕਰ ਦਿੱਤੀ ਹੈ। ਭੁੱਲਰ ਨੇ ਇਸ ਮਾਮਲੇ ਵਿੱਚ ਅਜੇ ਤੱਕ ਹਾਈ ਕੋਰਟ ਤੱਕ ਪਹੁੰਚ ਨਹੀਂ ਕੀਤੀ ਹੈ।