ਆਮ ਆਦਮੀ ਪਾਰਟੀ ਦੇ ਸਰਪੰਚ ਦਾ ਕਤਲ ਕਰਨ ਵਾਲੇ ਦੋਸ਼ੀਆਂ ਦੀਆਂ CCTV ਤਸਵੀਰਾਂ ਆਈਆਂ ਸਾਹਮਣੇ

You are currently viewing ਆਮ ਆਦਮੀ ਪਾਰਟੀ ਦੇ ਸਰਪੰਚ ਦਾ ਕਤਲ ਕਰਨ ਵਾਲੇ ਦੋਸ਼ੀਆਂ ਦੀਆਂ CCTV ਤਸਵੀਰਾਂ ਆਈਆਂ ਸਾਹਮਣੇ

ਅੰਮ੍ਰਿਤਸਰ ‘ਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਤਰਨਤਾਰਨ ਦੇ ਆਮ ਆਦਮੀ ਪਾਰਟੀ ਦੇ ਇੱਕ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਤਲ ਦੀ ਇਸ ਵਾਰਦਾਤ ਕਾਰਨ ਪੂਰੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ। ਪੁਲਿਸ ਨੇ ਆਸੇ-ਪਾਸੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਿਸ ਵਿਚ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਹਮਲਾਵਰਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਹਾਲਾਂਕਿ ਹਮਲੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ, ਪਰ ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਸਰਪੰਚ ਜਰਮਲ ਸਿੰਘ ਅੰਮ੍ਰਿਤਸਰ ਵਿਖੇ ਇਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਏ ਸਨ। ਇਸ ਦੌਰਾਨ ਬਦਮਾਸ਼ਾਂ ਨੇ ਮੈਰਿਜ ਪੈਲੇਸ ਵਿੱਚ ਆ ਕੇ ਅਚਾਨਕ ਫਾਇਰਿੰਗ ਸ਼ੁਰੂ ਕਰ ਦਿੱਤੀ। ਬਦਮਾਸ਼ਾਂ ਨੇ ਸਰਪੰਚ ਦੇ ਸਿਰ ਵਿੱਚ ਗੋਲੀਆਂ ਮਾਰੀਆਂ। ਗੋਲੀ ਲੱਗਣ ਕਾਰਨ ਸਰਪੰਚ ਜਰਮਲ ਸਿੰਘ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ।
ਮ੍ਰਿਤਕ ਸਰਪੰਚ ਜਰਮਲ ਸਿੰਘ ਤਰਨਤਾਰਨ ਜ਼ਿਲ੍ਹੇ ਦੇ ਵਲਟੋਹਾ ਪਿੰਡ ਦੇ ਰਹਿਣ ਵਾਲੇ ਸਨ ਅਤੇ ਮੌਜੂਦਾ ਸਰਪੰਚ ਸਨ। ਪੁਲਸ ਜਾਂਚ ਦੇ ਅਨੁਸਾਰ, ਉਨ੍ਹਾਂ ‘ਤੇ ਪਹਿਲਾਂ ਵੀ 3 ਵਾਰ ਹਮਲਾ ਹੋ ਚੁੱਕਾ ਸੀ। ਫਾਇਰਿੰਗ ਦੀ ਸੂਚਨਾ ਮਿਲਣ ‘ਤੇ ਪੁਲਸ ਪੈਲੇਸ ਪਹੁੰਚੀ ਅਤੇ ਪੂਰੇ ਪੈਲੇਸ ਨੂੰ ਘੇਰ ਕੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵਿਆਹ ਸਮਾਗਮ ਵਿੱਚ ਆਏ ਲੋਕਾਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਸਰਪੰਚ ਦੀ ਰੈਕੀ ਕੀਤੀ ਜਾ ਰਹੀ ਸੀ। ਪੁਲਿਸ ਨੇ ਆਸੇ-ਪਾਸੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਿਸ ਵਿਚ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਹਮਲਾਵਰਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਹਾਲਾਂਕਿ ਹਮਲੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ, ਪਰ ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।