Google search engine
HomeਪੰਜਾਬCM ਮਾਨ ਵੱਲੋਂ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦਾਇਰਾ ਯੂਨੀਵਰਸਿਟੀ ਪੱਧਰ ਤੱਕ ਵਧਾਉਣ...

CM ਮਾਨ ਵੱਲੋਂ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦਾਇਰਾ ਯੂਨੀਵਰਸਿਟੀ ਪੱਧਰ ਤੱਕ ਵਧਾਉਣ ਦਾ ਐਲਾਨ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਵਿੱਚ ਜ਼ਿਲ੍ਹਾ ਅਤੇ ਯੂਨੀਵਰਸਿਟੀ ਪੱਧਰ ‘ਤੇ ਮਿਲਟਰੀ ਲਿਟਰੇਚਰ ਫੈਸਟੀਵਲ (ਐਮਐਲਐਫ) ਦੀ ਮੇਜ਼ਬਾਨੀ ਕਰਕੇ ਇਸ ਦੇ ਦਾਇਰੇ ਦਾ ਵਿਸਤਾਰ ਕਰਨ ਦਾ ਐਲਾਨ ਕੀਤਾ ਹੈ। ਇੱਥੇ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਸਨਮਾਨ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਹਰ ਸਾਲ ਇਸ ਵੱਡੇ ਆਕਾਰੀ ਸਮਾਗਮ ਦੇ ਪ੍ਰਬੰਧ ਲਈ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਸੂਬਾ ਸਰਕਾਰ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਦੀ ਅਮੀਰ ਵਿਰਾਸਤ ਤੋਂ ਜਾਣੂੰ ਕਰਵਾਉਣ ਅਤੇ ਉਨ੍ਹਾਂ ਵਿੱਚ ਫੌਜ ਵਿੱਚ ਭਰਤੀ ਹੋਣ ਦੀ ਭਾਵਨਾ ਪੈਦਾ ਕਰਨ ਲਈ ਜ਼ਿਲ੍ਹਾ ਅਤੇ ਯੂਨੀਵਰਸਿਟੀ ਪੱਧਰ ’ਤੇ ਇਹ ਮੇਲਾ ਕਰਵਾਏਗੀ। ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨਾਂ ਵਿੱਚ ਰਾਸ਼ਟਰਵਾਦ ਅਤੇ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨਾ ਸਮੇਂ ਦੀ ਲੋੜ ਹੈ, ਜਿਸ ਨਾਲ ਉਨ੍ਹਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕੀਤਾ ਜਾ ਸਕੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments