ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਤਲਬ ਕਰਨ ਉਤੇ CM ਮਾਨ ਨੇ ਕਿਹਾ

You are currently viewing ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਤਲਬ ਕਰਨ ਉਤੇ CM ਮਾਨ ਨੇ ਕਿਹਾ

ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਸਪਸ਼ਟੀਕਰਨ ਦੇਣ ਲਈ ਤਲਬ ਕੀਤਾ ਹੈ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਵੱਲੋਂ ਮੁੱਖ ਮੰਤਰੀ ਦੇ ਨਾਂਅ ਇਸ ਸਬੰਧੀ ਪੱਤਰ ਭੇਜ ਦਿੱਤਾ ਗਿਆ ਹੈ।
ਇਸ ਪੱਤਰ ਵਿੱਚ ਉਨ੍ਹਾਂ ’ਤੇ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਦੀ ਸਰਬਉੱਚਤਾ, ਮਾਣ ਮਰਿਆਦਾ ਅਤੇ ਗੁਰੂ ਦੀ ਗੋਲਕ ਦੇ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।
ਹੁਣ ਮੁੱਖ ਮੰਤਰੀ ਨੇ ਇਸ ਸਬੰਧੀ ਟਵੀਟ ਕਰਕੇ ਆਖਿਆ ਹੈ- ”ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਆਇਆ ਹੁਕਮ ਸਿਰ ਮੱਥੇ.. ਦਾਸ ਮੁੱਖ ਮੰਤਰੀ ਵਜੋਂ ਨਹੀਂ ਨਿਮਾਣੇ ਸਿੱਖ ਵਜੋਂ ਨੰਗੇ ਪੈਰ ਚੱਲ ਕੇ ਹਾਜਰ ਹੋਵੇਗਾ.. ਦਾਸ 15 ਜਨਵਰੀ ਨੂੰ ਦੇਸ਼ ਦੇ ਮਾਣਯੋਗ ਰਾਸਟਰਪਤੀ ਜੀ ਜੋ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਸਾਹਿਬ ਵਿਖੇ ਕਾਨਫਰੰਸ ਵਿਚ ਹਿੱਸਾ ਲੈਣ ਆ ਰਹੇ ਨੇ.. ਉਸ ਦਿਨ ਲਈ ਮਾਫੀ ਵੀ ਮੰਗਦਾ ਹੈ..ਕਿਉਂਕਿ ਮੇਰੇ ਲਈ ਲਈ ਸਭ ਤੋਂ ਉੱਤਮ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਅਤੇ ਉਸ ਪਾਵਨ ਤਖ਼ਤ ਸਾਹਿਬ ਤੋਂ ਆਇਆ ਹੁਕਮ ਸਿਰ ਮੱਥੇ ਹੈ ..ਸੀ..ਅਤੇ ਹਮੇਸ਼ਾਂ ਰਹੇਗਾ..