ਸਕੂਲ ਅਧਿਆਪਕ ਵੱਲੋਂ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ

You are currently viewing ਸਕੂਲ ਅਧਿਆਪਕ ਵੱਲੋਂ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ

ਉੱਤਰ ਪ੍ਰਦੇਸ਼ ਦੇ ਬਾਗਪਤ ਵਿਚ ਹੈਰਾਨ ਕਰਨ ਵਾਲਾ ਮਾਮਲਾ ਸਾਹਮਣਾ ਆਇਆ ਹੈ। ਇਥੇ ਇਕ ਸਰਕਾਰੀ ਸਕੂਲ ਦੇ ਅਧਿਆਪਕ ਨੇ ਪੁਲਿਸ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਤੋਂ ਬਾਅਦ ਅਧਿਆਪਕ ਫਰਾਰ ਦੱਸਿਆ ਜਾ ਰਿਹਾ ਹੈ।

ਪੁਲਿਸ ਮੁਤਾਬਕ ਇਹ ਘਟਨਾ ਖੇਖੜਾ ਪੁਲਿਸ ਥਾਣੇ ਅਧੀਨ ਆਉਂਦੇ ਸੁਨਹੇੜਾ ਪਿੰਡ ਵਿਚ ਵਾਪਰੀ। ਪੁਲਿਸ ਨੇ ਦੱਸਿਆ ਕਿ ਕਾਂਸਟੇਬਲ ਅਜੈ ਕੁਮਾਰ (32) ਛੁੱਟੀ ਉਤੇ ਘਰ ਆਇਆ ਸੀ। ਐਤਵਾਰ ਰਾਤ ਨੂੰ ਖਾਣੇ ਤੋਂ ਬਾਅਦ ਪਿੰਡ ਦੇ ਬਾਹਰ ਘੁੰਮ ਰਿਹਾ ਸੀ, ਜਦੋਂ ਉਸ ਦੀ ਮੁਲਾਕਾਤ ਸਹਾਰਨਪੁਰ ਦੇ ਇੱਕ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਅਧਿਆਪਕ ਵਜੋਂ ਕੰਮ ਕਰਨ ਵਾਲੇ ਸਥਾਨਕ ਵਿਅਕਤੀ ਮੋਹਿਤ ਆਰੀਆ ਨਾਲ ਹੋਈ।ਦੋਵਾਂ ਵਿਚਕਾਰ ਪਹਿਲਾਂ ਕ੍ਰਿਕਟ ਮੈਚ ਨੂੰ ਲੈ ਕੇ ਅਤੇ ਬਾਅਦ ਵਿਚ ਵਟਸਐਪ ਚੈਟ ਨੂੰ ਲੈ ਕੇ ਝਗੜਾ ਹੋਇਆ। ਜਦੋਂ ਲੜਾਈ ਵਧ ਗਈ ਤਾਂ ਮੁਲਜ਼ਮ ਨੇ ਕਥਿਤ ਪਿਸਤੌਲ ਤੋਂ ਗੋਲੀ ਚਲਾ ਦਿੱਤੀ। ਪਰਿਵਾਰਕ ਮੈਂਬਰ ਅਜੈ ਕੁਮਾਰ ਨੂੰ ਫੌਰੀ ਸੋਨੀਪਤ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਵਧੀਕ ਪੁਲਿਸ ਸੁਪਰਡੈਂਟ ਐਨਪੀ ਸਿੰਘ ਨੇ ਕਿਹਾ ਕਿ ਪੁਲਿਸ ਕਾਂਸਟੇਬਲ ਸਹਾਰਨਪੁਰ ਪੁਲਿਸ ਵਿਭਾਗ ਵਿੱਚ ਤਾਇਨਾਤ ਸੀ ਅਤੇ ਛੁੱਟੀ ਉਤੇ ਪਿੰਡ ਆਇਆ ਸੀ। ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮ ਦੇ ਸੰਭਾਵਿਤ ਟਿਕਾਣਿਆਂ ਉਤੇ ਛਾਪੇਮਾਰੀ ਕੀਤੀ ਜਾ ਰਹੀ ਹੈ।