ਦਿੱਲੀ ਵਿਧਾਨ ਸਭਾ ਵੱਲੋਂ ਪੰਜਾਬ ਪੁਲਿਸ ਦੇ 3 ਚੋਟੀ ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਨੇ ਦੱਸਿਆ ਕਿ ਪੰਜਾਬ ਪੁਲਿਸ ਦੇ ਤਿੰਨ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਵਿਧਾਨ ਸਭਾ ਦੀ ਵੀਡੀਓ ਕਲਿੱਪ ਦੀ ਵਰਤੋਂ ਕਰਕੇ ਦਿੱਲੀ ਦੇ ਕਾਨੂੰਨ ਮੰਤਰੀ ਕਪਿਲ ਮਿਸ਼ਰਾ ਵਿਰੁੱਧ ਐਫਆਈਆਰ ਦਰਜ ਕਰਨ ਦੇ ਮਾਮਲੇ ਵਿੱਚ 48 ਘੰਟਿਆਂ ਅੰਦਰ ਜਵਾਬ ਮੰਗਿਆ ਗਿਆ ਹੈ।
ਸਪੀਕਰ ਨੇ ਇੱਕ ਪ੍ਰੈੱਸ ਕਾਨਫਰੰਸ ਵਿਚ ਕਿਹਾ ਕਿ ਇਹ ਨੋਟਿਸ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ), ਸਪੈਸ਼ਲ ਡੀਜੀਪੀ (ਸਾਈਬਰ ਕ੍ਰਾਈਮ) ਅਤੇ ਜਲੰਧਰ ਦੇ ਪੁਲਿਸ ਕਮਿਸ਼ਨਰ ਨੂੰ “ਦਿੱਲੀ ਵਿਧਾਨ ਸਭਾ ਦੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ” ਲਈ ਜਾਰੀ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਵੀਡੀਓ ਰਿਕਾਰਡਿੰਗ ਦੀ ਵਰਤੋਂ ਕਰਨਾ, ਜੋ ਕਿ ਦਿੱਲੀ ਵਿਧਾਨ ਸਭਾ ਦੀ ਜਾਇਦਾਦ ਹੈ, ਅਤੇ ਉਸ ਦੇ ਆਧਾਰ ਉਤੇ ਪੰਜਾਬ ਪੁਲਿਸ ਵੱਲੋਂ ਐੱਫਆਈਆਰ ਦਰਜ ਕਰਨਾ ਮੰਦਭਾਗਾ ਹੈ ਅਤੇ ਇਸ ਨਾਲ ਸਦਨ ਦੀ ਮਰਿਆਦਾ ਨੂੰ ਠੇਸ ਪਹੁੰਚੀ ਹੈ।
ਦਿੱਲੀ ਵਿਧਾਨ ਸਭਾ ਵੱਲੋਂ ਪੰਜਾਬ ਦੇ DGP ਸਣੇ 3 ਸੀਨੀਅਰ ਅਧਿਕਾਰੀਆਂ ਨੂੰ ਨੋਟਿਸ ਜਾਰੀ

