ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ ਸਜ਼ਾ ਕੱਟ ਰਿਹਾ ਡੇਰਾ ਸੱਚਾ ਸੌਦਾ ਦਾ ਮੁਖੀ ਰਾਮ ਰਹੀਮ ਇੱਕ ਵਾਰ ਫਿਰ ਪੈਰੋਲ ਉਤੇ ਜੇਲ੍ਹ ਵਿਚੋਂ ਬਾਹਰ ਆਇਆ ਹੈ। ਇਸ ਦੌਰਾਨ ਹਨੀਪ੍ਰੀਤ ਉਸ ਨੂੰ ਲੈਣ ਲਈ ਪਹੁੰਚੀ।
ਰਿਪੋਰਟਾਂ ਅਨੁਸਾਰ, ਰਾਮ ਰਹੀਮ ਸੋਮਵਾਰ ਨੂੰ ਸਵੇਰੇ 11:45 ਵਜੇ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਨਿਕਲਿਆ ਅਤੇ ਫਿਰ ਸਿਰਸਾ ਡੇਰੇ ਲਈ ਰਵਾਨਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਸਿਰਸਾ ਡੇਰੇ ਤੋਂ ਦੋ ਗੱਡੀਆਂ ਉਸ ਨੂੰ ਲੈਣ ਲਈ ਪਹੁੰਚੀਆਂ, ਅਤੇ ਫਿਰ ਕਾਫਲਾ ਪੁਲਿਸ ਸੁਰੱਖਿਆ ਨਾਲ ਰਵਾਨਾ ਹੋਇਆ। ਦੱਸਣਯੋਗ ਹੈ ਕਿ ਹਰਿਆਣਾ ਸਰਕਾਰ ਨੇ ਸ਼ਨੀਵਾਰ ਨੂੰ ਰਾਮ ਰਹੀਮ ਦੀ ਪੈਰੋਲ ਨੂੰ ਮਨਜ਼ੂਰੀ ਦੇ ਦਿੱਤੀ ਸੀ।
ਡੇਰੇ ਵਿੱਚ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ ਵਿੱਚ 2017 ਵਿੱਚ ਜੇਲ੍ਹ ਵਿੱਚ ਬੰਦ ਰਾਮ ਰਹੀਮ ਨੂੰ ਹਰਿਆਣਾ ਦੀ ਭਾਜਪਾ ਸਰਕਾਰ ਨੇ ਪੰਜ ਸਾਲਾਂ ਵਿੱਚ 15ਵੀਂ ਵਾਰ ਪੈਰੋਲ ਅਤੇ ਫਰਲੋ ਦਿੱਤਾ ਹੈ। ਇਸ ਤੋਂ ਪਹਿਲਾਂ, ਅਗਸਤ 2025 ਵਿੱਚ ਗੁਰਮੀਤ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ‘ਤੇ ਰਿਹਾਅ ਕੀਤਾ ਗਿਆ ਸੀ, ਜਿਸ ਦੌਰਾਨ ਉਹ ਸਿਰਸਾ ਡੇਰੇ ਵਿੱਚ ਰਿਹਾ ਸੀ।
ਜੇਲ੍ਹ ਵਿਚੋਂ ਬਾਹਰ ਆਇਆ ਡੇਰਾ ਸਿਰਸਾ ਮੁਖੀ ਰਾਮ ਰਹੀਮ

