‘ਯੇ ਰਿਸ਼ਤਾ ਕਯਾ ਕਹਿਲਾਤਾ ਹੈ’ ਦੀ ਅਕਸ਼ਰਾ ਯਾਨੀ ਹਿਨਾ ਖਾਨ ਅਤੇ ਉਨ੍ਹਾਂ ਦੇ ਪਰਿਵਾਰ ਲਈ ਇਹ ਜ਼ਿੰਦਗੀ ਦਾ ਸਭ ਤੋਂ ਔਖਾ ਸਮਾਂ ਹੈ। ਅਦਾਕਾਰਾ ਬ੍ਰੈਸਟ ਦੇ ਕੈਂਸਰ ਦੇ ਤੀਜੇ ਪੜਾਅ ਵਿੱਚੋਂ ਲੰਘ ਰਹੀ ਹੈ। ਹਾਲ ਹੀ ‘ਚ ਉਨ੍ਹਾਂ ਨੇ ਇਹ ਦੁਖਦ ਜਾਣਕਾਰੀ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ। ਹਿਨਾ ਦਾ ਇਲਾਜ ਚੱਲ ਰਿਹਾ ਹੈ ਪਰ ਉਹ ਕੈਂਸਰ ਦੇ ਇਲਾਜ ਦੌਰਾਨ ਕੀਮੋਥੈਰੇਪੀ ਦੇ ਮਾੜੇ ਪ੍ਰਭਾਵਾਂ ਤੋਂ ਪੀੜਤ ਹੈ। ਉਹ ਕੀਮੋਥੈਰੇਪੀ ਦੇ ਮਾੜੇ ਪ੍ਰਭਾਵਾਂ ਨਾਲ ਲੜਨ ਲਈ ਆਪਣੀ ਮਾਨਸਿਕ ਸਿਹਤ ਨਾਲ ਮਜ਼ਬੂਤ ਰਹਿਣਾ ਚਾਹੁੰਦੀ ਹੈ। ਅਦਾਕਾਰਾ ਨੇ ਬ੍ਰੈਂਸਟ ਕੈਂਸਰ ਇਲਾਜ ਦੇ ਲਈ ਆਪਣਾ ਸਿਰ ਵੀ ਮੁੰਡਵਾ ਲਿਆ ਹੈ। ਇਸੀ ਵਿਚਾਲੇ ਮਸ਼ਹੂਰ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ ਦੀ ਪਤਨੀ ਰਵਨੀਤ ਗਰੇਵਾਲ ਨੇ ਹਿਨਾ ਖਾਨ ਦੇ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਦਾ ਹੌਸਲਾ ਵਧਾਇਆ ਹੈ। ਉਨ੍ਹਾਂ ਨੇ ਹਿਨਾ ਖਾਨ ਨਾਲ ਤਸਵੀਰ ਸਾਂਝੀ ਇੰਸਟਾਗ੍ਰਾਮ ਉੱਤੇ ਤਸਵੀਰ ਸ਼ੇਅਰ ਕੀਤੀ ਹੈ। ਰਵਨੀਤ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਉੱਤੇ ਪੋਸਟ ਸਾਂਝੀ ਕਰਦਿਆਂ ਲਿਖਿਆ, ‘ਹਿਨਾ, ਤੁਸੀਂ ਜਿੰਨਾ ਸੋਚਦੇ ਹੋ ਉਸ ਤੋਂ ਕਿਤੇ ਜ਼ਿਆਦਾ ਮਜ਼ਬੂਤ ਹੋ, ਤੁਸੀਂ ਆਪਣੇ ਆਲੇ-ਦੁਆਲੇ ਦੇ ਹਰ ਕਿਸੇ ਲਈ ਪ੍ਰੇਰਨਾ ਹੋ, ਤੁਹਾਡੇ ਅੱਗੇ ਦਾ ਰਸਤਾ ਡਰਾਉਣਾ ਲੱਗਦਾ ਹੈ, ਪਰ ਮੈਂ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਅਸੀਂ ਹਰ ਕਦਮ ‘ਤੇ ਤੁਹਾਡੇ ਨਾਲ ਹਾਂ Hope for speedy recovery ❤️’