MP ਹਰਸਿਮਰਤ ਕੌਰ ਬਾਦਲ ਨੇ Panjab University ਦੇ ਇਤਿਹਾਸ ਸਿਲੇਬਸ ਦਾ ਚੁੱਕਿਆ ਮੁੱਦਾ

You are currently viewing MP ਹਰਸਿਮਰਤ ਕੌਰ ਬਾਦਲ ਨੇ Panjab University ਦੇ ਇਤਿਹਾਸ ਸਿਲੇਬਸ ਦਾ ਚੁੱਕਿਆ ਮੁੱਦਾ

 ਸ਼੍ਰੋਮਣੀ ਅਕਾਲੀ ਦਲ ਦੀ ਆਗੂ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ (MP Harsimrat Kaur Badal) ਨੇ ਪੰਜਾਬ ਯੂਨੀਵਰਸਿਟੀ ਦੇ ਪੋਸਟਗ੍ਰੈਜੂਏਟ ਇਤਿਹਾਸ ਦੇ ਸਿਲੇਬਸ ਵਿੱਚ ਪੰਜਾਬ ਅਤੇ ਸਿੱਖ ਭਾਈਚਾਰੇ ਦੇ ਅਮੀਰ ਇਤਿਹਾਸ ਨੂੰ ਸਹੀ, ਵਿਸਥਾਰਪੂਰਵਕ ਅਤੇ ਲਾਜ਼ਮੀ ਤੌਰ ’ਤੇ ਸ਼ਾਮਲ ਕਰਨ ਦੀ ਮੰਗ ਕੀਤੀ ਹੈ।

ਹਰਸਿਮਰਤ ਕੌਰ ਬਾਦਲ ਨੇ ਦੱਸਿਆ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਕੇਂਦਰੀ ਸਿੱਖਿਆ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਪੱਤਰ ਲਿਖ ਕੇ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਇਤਿਹਾਸ ਦੇ ਪੋਸਟਗ੍ਰੈਜੂਏਟ ਪਾਠਕ੍ਰਮ ਵਿੱਚ ਪੰਜਾਬ ਦੇ ਇਤਿਹਾਸ ਨੂੰ ਬਣਦਾ ਸਥਾਨ ਮਿਲਣਾ ਬੇਹੱਦ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਜਦੋਂ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਯੂਨੀਵਰਸਿਟੀ ਦੇ ਇਸ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਤਾਂ ਯੂਨੀਵਰਸਿਟੀ ਵੱਲੋਂ ਮੌਖਿਕ ਤੌਰ ’ਤੇ ਭਰੋਸਾ ਦਿੱਤਾ ਗਿਆ ਸੀ ਕਿ ਪਹਿਲਾਂ ਵਾਲਾ ਫੈਸਲਾ ਵਾਪਸ ਲਿਆ ਜਾਵੇਗਾ। ਹਾਲਾਂਕਿ, ਉਨ੍ਹਾਂ ਮੁਤਾਬਕ ਇਸ ਮਾਮਲੇ ਕਾਰਨ ਪੈਦਾ ਹੋਏ ਗੰਭੀਰ ਭਰੋਸੇ ਦੇ ਸੰਕਟ ਨੂੰ ਦੇਖਦੇ ਹੋਏ ਹੁਣ ਰਸਮੀ ਲਿਖਤੀ ਹੁਕਮ ਜਾਰੀ ਕਰਨਾ ਜ਼ਰੂਰੀ ਹੈ।